ਪੱਤਰ ਪ੍ਰੇਰਕ
ਸ਼ੇਰਪੁਰ, 2 ਮਈ
ਬਲਾਕ ਪੰਚਾਇਤ ਯੂਨੀਅਨ ਸ਼ੇਰਪੁਰ ਦੇ ਹਲਕਾ ਧੂਰੀ ਨਾਲ ਸਬੰਧਤ ਪਿੰਡਾਂ ਦੇ ਸਰਪੰਚਾਂ ਦੀ ਚੋਣ ਮੀਟਿੰਗ ਜਥੇਬੰਦੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਨਦੀਪ ਸਿੰਘ ਕਲੇਰਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ਸਰਪੰਚ ਗੁਰਦੀਪ ਸਿੰਘ ਸੁਲਤਾਨਪੁਰ ਬਲਾਕ ਪ੍ਰਧਾਨ, ਸਰਪੰਚ ਗੁਰਜੰਟ ਸਿੰਘ ਮੀਤ ਪ੍ਰਧਾਨ, ਬਹਾਦਰ ਸਿੰਘ ਬਾਗੜੀ, ਜਨਰਲ ਸਕੱਤਰ, ਲਖਵੀਰ ਸਿੰਘ ਧੰਦੀਵਾਲ ਖਜ਼ਾਨਚੀ ਅਤੇ ਸਰਪੰਚ ਅਮਨਦੀਪ ਸਿੰਘ ਕਲੇਰਾਂ ਸਰਪ੍ਰਸਤ ਚੁਣੇ ਗਏ। ਯਾਦ ਰਹੇ ਕਿ ਬਲਾਕ ਪੰਚਾਇਤ ਯੂਨੀਅਨ ਦੇ ਪਿਛਲੇ ਸਮੇਂ ਤੋਂ ਆਪਸੀ ਸਹਿਮਤੀ ਨਾਲ ਦੋ ਪ੍ਰਧਾਨ ਬਣਦੇ ਆ ਰਹੇ ਹਨ ਜਿਸ ਤਹਿਤ ਬਲਾਕ ਸ਼ੇਰਪੁਰ ਦੇ ਹਲਕਾ ਧੂਰੀ ਨਾਲ ਸਬੰਧਤ 17 ਪਿੰਡਾਂ ਦਾ ਵੱਖਰਾ ਤੇ ਹਲਕਾ ਮਹਿਲ ਕਲਾਂ ਨਾਲ ਸਬੰਧਤ ਬਲਾਕ ਸ਼ੇਰਪੁਰ 21 ਪਿੰਡਾਂ ਦਾ ਵੱਖਰਾ ਪ੍ਰਧਾਨ ਬਣਦਾ ਆ ਰਿਹਾ ਹੈ। ਮੀਟਿੰਗ ਵਿੱਚ ਹਲਕਾ ਮਹਿਲ ਕਲਾਂ ਨਾਲ ਸਬੰਧਤ ਬਲਾਕ ਪ੍ਰਧਾਨ ਗੁਰਦੀਪ ਸਿੰਘ ਅਲੀਪੁਰ ਖਾਲਸਾ, ਸਰਪੰਚ ਕੁਲਦੀਪ ਸਿੰਘ ਬਾਲੀਆਂ, ਸਰਪੰਚ ਭੀਲਾ ਸਿੰਘ, ਸਰਪੰਚ ਪਰਮਜੀਤ ਕੌਰ ਰੂੜਗੜ੍ਹ, ਸਰਪੰਚ ਨਜ਼ੀਰਾਂ ਆਦਿ ਸ਼ਾਮਲ ਸਨ। ਦੋਵਾਂ ਪ੍ਰਧਾਨਾਂ ਨੇ ਕਿਹਾ ਕਿ ਛੇਤੀ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਸਰਪੰਚਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ, ਸਰਪੰਚਾਂ ਦੇ ਮਾਣ-ਭੱਤੇ ਵਧਾਉਣ, ਕੰਮ ਹੁੰਦਿਆਂ ਹੀ ਸਰਪੰਚਾਂ ਨੂੰ ‘ਵਰਤੋਂ ਸਰਟੀਫਿਕੇਟ’ ਜਾਰੀ ਕਰਵਾਏ ਜਾਣ ਦੀ ਮੰਗ ਕਰਨਗੇ।