ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 29 ਅਪਰੈਲ
ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਸ਼ਹੀਦ ਊਧਮ ਸਿੰਘ ਦੀਆਂ ਵੱਖ ਵੱਖ ਥਾਂਵਾਂ ’ਤੇ ਪਈਆਂ ਵਸਤਾਂ ਦੀ ਸਾਂਭ-ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਉਨ੍ਹਾਂ ਦਾ ਦਖ਼ਲ ਮੰਗਿਆ ਹੈ। ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਕਿਹਾ ਕਿ ਮੰਚ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਲਗਾਤਾਰ ਮੰਗ ਕਰਦਾ ਆ ਰਿਹਾ ਹੈ ਕਿ ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਵੱਖ-ਵੱਖ ਥਾਂਵਾਂ ’ਤੇ ਪਈਆਂ ਵਸਤਾਂ ਨੂੰ ਸੁਨਾਮ ਲਿਆ ਕੇ ਰੱਖਿਆ ਜਾਵੇ। ਉਨ੍ਹਾਂ ਸ਼ਹੀਦ ਊਧਮ ਸਿੰਘ ਦਾ ਬੁੱਤ ਬਦਲਣ ਦੀ ਵੀ ਮੰਗ ਕੀਤੀ।