ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਜੁਲਾਈ
ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿੱਚ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਸ਼ਾਮਲ ਹੋ ਸਕਣ। ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਤੇ ਲਾਗੂ ਨਹੀਂ ਹੋਣਗੇ।