ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਫ਼ਰਵਰੀ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਸੂਬੇ ਵਿੱਚ ਸਥਿਤ ਫੈਕਟਰੀਆਂ ਵਿੱਚ ਕੰਮ ਕਰਦੇ ਕਾਮਿਆਂ ਲਈ 20 ਫਰਵਰੀ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ ਰਾਮਵੀਰ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਦੋ ਨੋਟੀਫਿਕੇਸ਼ਨਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿੱਚ ਸਥਿਤ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਲਈ ਐਤਵਾਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਬਸ਼ਰਤੇ ਕਿ ਇਹ ਛੁੱਟੀ 20 ਤੋਂ 26 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।