ਲਹਿਰਾਗਾਗਾ: ਇਸ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ਬਾਰੇ ਕੰਧ ’ਤੇ ਲਿਖਿਆ ਸਾਫ਼ ਪੜ੍ਹਿਆ ਜਾ ਸਕਦਾ ਹੈ। ਇਹ ਪ੍ਰਗਟਾਵਾ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਪੁੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਨੇੜਲੇ ਪਿੰਡ ਰੋੜੇਵਾਲਾ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਗੁਰਸੰਤ ਸਿੰਘ ਨੂੰ ਐੱਸਓਆਈ ਹਲਕਾ ਲਹਿਰਾਗਾਗਾ ਦਿਹਾਤੀ ਦਾ ਪ੍ਰਧਾਨ ਅਤੇ ਜਗਸੀਰ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਗੁਰਸੰਤ ਸਿੰਘ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇਗੀ। ਇਸ ਦੌਰਾਨ ਕਰਮਜੀਤ ਸਿੰਘ, ਜੀਵਨ ਸਿੰਘ ਕੁਲਵੰਤ ਸਿੰਘ, ਅਜੈਬ ਸਿੰਘ, ਕੁਲਦੀਪ ਸਿੰਘ, ਕਾਕਾ ਸਿੰਘ ਮੌਜੂਦ ਸਨ। -ਪੱਤਰ ਪ੍ਰੇਰਕ