ਭਵਾਨੀਗੜ੍ਹ: ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਜਗਤਾਰ ਸਿੰਘ ਬਹਿਲਾ ਅਤੇ ਸੀਨੀਅਰ ਮੀਤ ਪ੍ਰਧਾਨ ਤ੍ਰਿਪਤ ਇੰਦਰ ਸਿੰਘ ਸਾਰੋਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਪਰਮਜੀਤ ਕੌਰ ਵਿਰਕ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਆਪਣੇ ਘਰਾਂ ਉਤੇ ਕੇਸਰੀ ਝੰਡੇ ਲਹਿਰਾਉਣ ਦੀ ਅਪੀਲ ਵੀ ਕੀਤੀ। -ਪੱਤਰ ਪ੍ਰੇਰਕ