ਧੂਰੀ: ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਨਰਿੰਦਰ ਸਿੰਘ ਕਾਲਾਬੂਲਾ ਵੱਲੋਂ ਧੂਰੀ ਦੇ ਸੀਤਾ ਰਾਮ ਚੌਕ ਵਿੱਚ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਜੇਕਰ ਧੂਰੀ ਦੇ ਲੋਕ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੰਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਧੂਰੀ ਅੰਦਰ ਰੁਜ਼ਗਾਰ ਦੇ ਸਾਧਨ ਪੈਦਾ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਪੰਜਾਬ ਅੰਦਰ ਹੋ ਰਹੀਆਂ ਬੇਅਦਬੀਆਂ ਪਿੱਛੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਇਨ੍ਹਾਂ ਬੇਅਦਬੀ ਦੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਧੂਰੀ ਅੰਦਰ ਵੱਖ-ਵੱਖ ਥਾਵਾਂ ਉੱਪਰ ਨੁੱਕੜ ਮੀਟਿੰਗਾਂ ਕੀਤੀਆਂ। -ਖੇਤਰੀ ਪ੍ਰਤੀਨਿਧ