ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 30 ਜੁਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਭਲਕੇ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਸ਼ਹਿਰ ਵਿੱਚ ‘ਪਹਿਲ ਮੰਡੀ’ ਦਾ ਰਸਮੀ ਉਦਘਾਟਨ ਕਰਨਗੇ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਅਗਵਾਈ ’ਚ ਸੁਨਾਮ ਊਧਮ ਸਿੰਘ ਵਾਲਾ ਵਿੱਚ ਲੋਕਾਂ ਨੂੰ ਸ਼ੁੱਧ ਅਤੇ ਆਰਗੈਨਿਕ ਉਤਪਾਦ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਪਹਿਲ ਮੰਡੀ’ ਸ਼ੁਰੂ ਕੀਤੀ ਜਾ ਰਹੀ ਹੈ। ਇਸ ਪਹਿਲ ਮੰਡੀ ਦੇ ਪ੍ਰਬੰਧਕ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਏ.ਐੱਸ. ਮਾਨ ਅਤੇ ਸੁਨਾਮ ਦੇ ਪ੍ਰਬੰਧਕ ਜਤਿੰਦਰ ਜੈਨ ਅਤੇ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਪਹਿਲ ਮੰਡੀ ਦੀਆਂ ਗਤੀਵਿਧੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।