ਧੂਰੀ:
ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਅੱਜ ਥਾਣਾ ਸਦਰ ਧੂਰੀ ਦੇ ਐੱਸਐੱਚਓ ਵਜੋਂ ਚਾਰਜ ਸੰਭਾਲ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗ਼ੈਰਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਪੁਲੀਸ ਨੂੰ ਦੇਣ ਦੀ ਅਪੀਲ ਕੀਤੀ। -ਖੇਤਰੀ ਪ੍ਰਤੀਨਿਧ