ਪੱਤਰ ਪ੍ਰੇਰਕ
ਸ਼ੇਰਪੁਰ, 4 ਨਵੰਬਰ
ਖੋ-ਖੋ ਦੀ ਨਰਸਰੀ ਵਜੋਂ ਜਾਣੇ ਜਾਂਦੇ ਸਰਕਾਰੀ ਐਮੀਨੈਂਸ ਸਕੂਲ ਘਨੌਰੀ ਕਲਾਂ ਵਿੱਚ ਖੋ-ਖੋ 19 ਸਾਲ ਉਮਰ ਵਰਗ (ਲੜਕੇ) ਦੀਆਂ ਤਿੰਨ ਰੋਜ਼ਾ ਪੰਜਾਬ ਪੱਧਰੀ ਖੇਡਾਂ 5 ਅਤੇ 6 ਨਵੰਬਰ ਨੂੰ ਸ਼ੁਰੂ ਹੋਣ ਜਾ ਰਹੀਆਂ ਹਨ। ਪ੍ਰਿੰਸੀਪਲ ਖੁਸ਼ਦੀਪ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਵਿੰਦਰ ਕੌਰ ਅਤੇ ਜ਼ਿਲਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਨਰੇਸ਼ ਸੈਣੀ ਦੀ ਦੇਖ-ਰੇਖ ਕਰਵਾਏ ਜਾ ਰਹੇ ਟੂਰਨਾਮੈਂਟ ਵਿੱਚ ਪੰਜਾਬ ਭਰ ਵਿੱਚੋਂ ਤਕਰੀਬਨ 300 ਖਿਡਾਰੀ ਅਤੇ ਵੱਡੀ ਗਿਣਤੀ ਕੋਚ ਹਿੱਸਾ ਲੈਣਗੇ। ਪ੍ਰਿੰਸੀਪਲ ਸ੍ਰੀ ਗੋਇਲ ਨੇ ਦੱਸਿਆ ਕਿ 5 ਨਵੰਬਰ ਨੂੰ ਟੂਰਨਾਮੈਂਟ ਦਾ ਉਦਘਾਟਨ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਤੇ ਲਘੂ ਉਦਯੋਗ ਇੰਡਸਟਰੀਜ਼ ਪੰਜਾਬ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਕਰਨਗੇ।