ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਜਨਵਰੀ
ਆਮ ਆਦਮੀ ਪਾਰਟੀ ਵਲੋਂ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ਇਸ ਵਾਰ ਕਿਸਾਨ ਅੰਦੋਲਨ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਕੀਤੀ ਜਾਵੇਗੀ ਅਤੇ ਲੋਹੜੀ ਦੀ ਅੱਗ ਵਿੱਚ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫ਼ੂਕੀਆਂ ਜਾਣਗੀਆਂ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾਂ ਨੇ ਇਥੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਪੰਜਾਬ ਦੇ ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਲੋਹੜੀ ਦੀ ਸਾਮ ਨੂੰ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣਗੇ ਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਮੌਕੇੇ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ, ਬਲਾਕ ਪ੍ਰਧਾਨ ਚਰਨਜੀਤ ਚੰਨੀ, ਹਰਿੰਦਰ ਸ਼ਰਮਾ, ਨਿਰਮਲ ਸਿੰਘ, ਜਗਤਾਰ ਸਿੰਘ ਆਦਿ ਮੌਜੂਦ ਸਨ।
ਲਹਿਰਾਗਾਗਾ, (ਰਾਮੇਸ਼ ਭਾਰਦਵਾਜ) ਇਥੇ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਲੋਕ ਚੇਤਨਾ ਮੰਚ ਲਹਿਰਾਗਾਗਾ ਦੀ ਮੀਟਿੰਗ ਜਗਜੀਤ ਭੂਟਾਲ ਦੀ ਪ੍ਰਧਾਨਗੀ ਹੇਠ ਹਸਪਤਾਲ ਵਾਲੇ ਪਾਰਕ ਵਿੱਚ ਹੋਈ। ਮੀਟਿੰਗ ਵਿਚ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਤਿੰਨਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਫ਼ੈਸਲਾ ਕੀਤਾ ਗਿਆ । ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਤੇਰਾਂ ਤਾਰੀਖ ਨੂੰ 12 ਵਜੇ ਮੰਦਰ ਵਾਲੇ ਚੌਕ ਲਹਿਰਾਗਾਗਾ ਵਿਖੇ ਇਕੱਠੇ ਹੋਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜਗਦੀਸ਼ ਪਾਪੜਾ , ਰਘਬੀਰ ਭੁਟਾਲ, ਮਹਿੰਦਰ ਸਿੰਘ, ਪੂਰਨ ਸਿੰਘ ਖਾਈ ,ਹਰਭਗਵਾਨ ਗੁਰਨੇ ,ਸ਼ਮਿੰਦਰ ਸਿੰਘ, ਭੀਮ ਸਿੰਘ, ਕੁਲਦੀਪ ਸਿੰਘ,ਤਰਸੇਮ ਚੰਦ ਭੋਲੂ ਅਤੇ ਸੁਖਜਿੰਦਰ ਹਰੀਕਾ ਸ਼ਾਮਿਲ ਸਨ।