ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਫਰਵਰੀ
ਇਥੇ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 152ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬਲਾਕ ਦੀਆਂ ਔਰਤਾ ਵੱਲੋਂ ਕਿਸਾਨ ਮਜ਼ਦੂਰ ਏਕਤਾ ਸੰਘਰਸ਼ ਵਿਚ ਡੱਟਣ ਦਾ ਐਲਾਨ ਕੀਤਾ ਗਿਆ। ਬਲਾਕ ਮਹਿਲਾ ਕਿਸਾਨ ਆਗੂ ਜਸ਼ਨਦੀਪ ਕੌਰ ਪਿਸ਼ੌਰ ਅਤੇ ਰੁਪਿੰਦਰ ਕੌਰ ਭੁਟਾਲ ਕਲਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਸ਼ੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਨਾਰੀ ਸ਼ਕਤੀ ਨੂੰ ਹੋਰ ਵਧਾਉਣ ਦੀ ਜ਼ਰੂਰਤ ਹੈ। 8 ਮਾਰਚ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਦਾ ਵੱਡਾ ਕਾਫ਼ਲਾ ਦਿੱਲੀ ਨੂੰ ਰਵਾਨਾ ਹੋਵੇਗਾ। ਧਰਨੇ ਮੌਕੇ ਕਰਮਜੀਤ ਕੌਰ ਭੁਟਾਲ ਕਲਾਂ, ਰੁਪਿੰਦਰ ਕੌਰ, ਬਲਜੀਤ ਕੌਰ ਲਹਿਲ ਕਲਾ, ਰਮਨਦੀਪ ਕੌਰ, ਜਸਪਾਲ ਕੌਰ, ਜਸਵਿੰਦਰ ਕੌਰ ਗਾਗਾ, ਧਰਮਿੰਦਰ ਸਿੰਘ ਪਿਸ਼ੌਰ, ਬਹਾਦਰ ਸਿੰਘ ਭੁਟਾਲ ਖੁਰਦ, ਬਲਵਿੰਦਰ ਸਿੰਘ ਮਨਿਆਣਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਹਰਸੇਵਕ ਸਿੰਘ ਲਹਿਲ ਖੁਰਦ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਿੰਕੂ ਮੂਣਕ,ਰਾਮ ਸਿੰਘ ਢੀਂਡਸਾ ਕਾਰਜਕਾਰੀ ਪ੍ਰਧਾਨ,ਰਾਮ ਸਿੰਘ ਨੰਗਲਾ ਨੇ ਸੰਬੋਧਨ ਕੀਤਾ।