ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਨਵੰਬਰ
ਇਥੇ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ ਦੇ ਅੱਜ 415ਵੇਂ ਦਿਨ ਮੋਰਚੇ ਦੀ ਕਮਾਨ ਕਿਸਾਨ ਔਰਤਾਂ ਨੇ ਸੰਭਾਲੀ। ਇਸ ਅੱਜ ਦੇ ਮੋਰਚੇ ਨੂੰ ਸੂਬਾ ਸਿੰਘ ਸੰਗਤਪੁਰਾ, ਮਾਸਟਰ ਗੁਰਚਰਨ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਭੁਪਿੰਦਰ ਪਾਲ ਸ਼ਰਮਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਗੁਰਮੇਲ ਸਿੰਘ ਕੋਟੜਾ, ਛੋਟਾ ਸਿੰਘ ਘੋੜੇਨਬ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ, ਪਰਮਜੀਤ ਕੌਰ ਲਹਿਲ ਕਲਾਂ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਉਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਚੱਲ ਰਹੇ ਘੋਲ ਨੂੰ 27 ਨਵੰਬਰ ਨੂੰ ਸਾਲ ਪੂਰਾ ਹੋਣ ’ਤੇ ਬਾਰਡਰਾਂ ਉਤੇ ਵੱਡਾ ਇਕੱਠ ਕੀਤਾ ਜਾਵੇਗਾ।