ਰਮੇਸ਼ ਭਾਰਦਵਾਜ
ਲਹਿਰਾਗਾਗਾ, 21 ਨਵੰਬਰ
ਇਥੇ ਲਹਿਲ ਖੁਰਦ ਪਿੰਡ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਅੱਜ 416ਵੇਂ ਦਿਨ ਜਾਰੀ ਰਿਹਾ ਤੇ ਇਸ ਦੌਰਾਨ ਐਲਾਨ ਕੀਤਾ ਕਿ ਬਲਾਕ ਲਹਿਰਾਗਾਗਾ ਤੋਂ 25000 ਦਾ ਇਕੱਠ ਦਿੱਲੀ ਦੇ ਟਿਕਰੀ ਬਾਰਡਰ ਉਤੇ ਜਾਣ ਲਈ 25 ਨਵੰਬਰ ਨੂੰ ਰਵਾਨਾ ਹੋਵੇਗਾ। ਹਜ਼ਾਰਾਂ ਟ੍ਰੈਕਟਰ ਟਰਾਲੀਆਂ ਦਿੱਲੀ ਖਨੌਰੀ ਬਾਰਡਰ ਤੋਂ ਰਵਾਨਾ ਹੋਣਗੇ ਅਤੇ ਕਿਸਾਨ ਕਦੇ ਵੀ ਪਿਛੇ ਨਹੀਂ ਹਟਣਗੇ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਸੁਖਦੇਵ ਸ਼ਰਮਾ ਭੁਟਾਲ ਖੁਰਦ, ਪ੍ਰੀਤਮ ਸਿੰਘ ਲਹਿਲ ਕਲਾ, ਬਬਲੀ ਘੋੜੇਨਬ, ਜਗਸੀਰ ਸਿੰਘ ਖੰਡੇਬਾਦ,ਰਾਜ ਸਿੰਘ ਖਡੇਬਾਦ, ਹਰਪ੍ਰੀਤ ਸਿੰਘ ਲਹਿਲ ਕਲਾਂ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ, ਪਰਮਜੀਤ ਕੌਰ, ਜਸਵੀਰ ਕੌਰ ਭੁਟਾਲ ਕਲਾਂ ਨੇ ਸੰਬੋਧਨ ਕੀਤਾ।