ਰਮੇਸ਼ ਭਾਰਦਵਾਜ
ਲਹਿਰਾਗਾਗਾ, 10 ਅਕਤੂਬਰ
ਇਥੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ 375ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਰਾਮਚੰਦ ਸਿੰਘ ਚੋਟੀਆਂ, ਜਗਦੀਪ ਸਿੰਘ ਲਹਿਲ ਖੁਰਦ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨਾਲ ਭਾਜਪਾ ਕਿਸਾਨਾਂ ’ਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਮੁਕੰਮਲ ਕਰੇ। ਕਿਸਾਨਾਂ ਨੂੰ ਫਰਦਾਂ ਦੇ ਚੱਕਰਾਂ ਵਿਚ ਪਾ ਕੇ ਪ੍ਰੇਸ਼ਾਨ ਨਾ ਕਰੇ।