ਰਮੇਸ਼ ਭਾਰਦਵਾਜ
ਲਹਿਰਾਗਾਗਾ, 27 ਅਪਰੈਲ
ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ 208ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਧਰਨੇ ਨੂੰ ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ, ਰਿਕੂ ਮੂਣਕ, ਹੁਸ਼ਿਆਰ ਸਿੰਘ ਸਲੇਮਗੜ੍ਹ ਪੀਐੱਸਯੂ (ਰੰਧਾਵਾ) ਹਰਜਿੰਦਰ ਸਿੰਘ ਨੰਗਲਾ, ਕਰਨੈਲ ਗਨੋਟਾ, ਭੋਲਾ ਸਿੰਘ ਭੁਟਾਲ, ਬੂਟਾ ਸਿੰਘ ਭੁਟਾਲ ਕਲਾਂ, ਜਸ਼ਨਦੀਪ ਕੌਰ, ਕਰਮਜੀਤ ਕੌਰ ਭੁਟਾਲ ਕਲਾਂ ਤੇ ਜਸਵਿੰਦਰ ਕੌਰ ਗਾਗਾ ਨੇ ਕਿਹਾ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਜਨ ਅੰਦੋਲਨ ਨੂੰ ਸੰਘਰਸ਼ ਵਿਰੋਧੀ ਤਾਕਤਾਂ ਵਲੋਂ ਸ਼ੁਰੂ ਤੋਂ ਢਾਹ ਲਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।