ਰਮੇਸ਼ ਭਾਰਦਵਾਜ
ਲਹਿਰਾਗਾਗਾ, 1 ਮਈ
ਇਥੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰੰਗ ਐਂਡ ਟੈਕਨੋਲੋਜੀ ਦੇ ਕਰਮਚਾਰੀਆਂ ਵੱਲੋਂ ਅੱਜ ਐਤਵਾਰ ਨੂੰ ਪੰਜਵੇਂ ਦਿਨ ਮਈ ਦਿਵਸ ’ਤੇ ਐੱਸਡੀਐੱਮ ਦਫਤਰ ਅੱਗੇ ਲਗਾਤਾਰ ਧਰਨਾ ਦਿੱਤਾ ਗਿਆ। ਧਰਨੇ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸੂਬਾ ਸਿੰਘ ਸੰਗਤਪੁਰਾ, ਜੁਆਇੰਟ ਐਕਸ਼ਨ ਕਮੇਟੀ ਦੇ ਬੁਲਾਰੇ ਰਾਜ ਕੁਮਾਰ, ਬਿਕਰਮ ਗੋਇਲ, ਮਨਜੀਤ ਸਿੰਘ ਨੇ ਕਿਹਾ ਕਿ ਕਿ ਮੌਜੂਦਾ ਵਿਧਾਇਕ ਬਰਿੰਦਰ ਗੋਇਲ ਤੇ ਐੱਸਡੀਐੱਮ ਨਵਰੀਤ ਕੌਰ ਨੇ 30 ਮਾਰਚ ਨੂੰ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਕਾਲਜ ਦੇ ਮਸਲੇ ਦਾ ਛੇਤੀ ਕੀਤਾ ਜਾਵੇ।