ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 134ਵੇਂ ਦਿਨ ਵੀ ਜਾਰੀ ਰਿਹਾ। ਲਹਿਰਾਗਾਗਾ ਬਲਾਕ ਦੇ ਪਿੰਡਾਂ ਵਿਚ ਆਗੂਆਂ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਲਾਮਬੰਦ ਕਰਨ ਲਈ ਨਾਟਕ, ਰੈਲੀਆਂ ਮੁਜ਼ਾਹਰੇ ਅਤੇ ਮੀਟਿੰਗਾ ਕੀਤੀਆ ਜਾ ਰਹੀਆ ਹਨ। ਆਗੂਆਂ ਨੇ ਕਿਹਾ ਕਿ 12 ਫਰਵਰੀ ਨੂੰ ਨੌਦੀਪ ਕੌਰ ਗੰਧੜ ਦੀ ਬਿਨਾਂ ਸ਼ਰਤ ਤੁਰੰਤ ਰਿਹਾਈ ਲਈ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਬਲਵਿੰਦਰ ਸਿੰਘ ਮਨਿਆਣਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਿੰਕੂ ਮੂਣਕ, ਜਗਦੀਪ ਸਿੰਘ ਲਹਿਲ ਖੁਰਦ, ਹਰਸੇਵਕ ਸਿੰਘ ਲਹਿਲ ਖੁਰਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਕੌਰ ਲਹਿਲ ਕਲਾ, ਰਮਨਦੀਪ ਕੌਰ, ਜਸਪਾਲ ਕੌਰ, ਜਸ਼ਨਦੀਪ ਕੌਰ ਪਸ਼ੌਰ ਆਗੂ ਹਾਜ਼ਰ ਸਨ।