ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਅਕਤੂਬਰ
ਇਥੇ ਰਿਲਾਇੰਸ ਪੰਪ ਅੱਗੇ 391ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਅੱਜ ਦਿੱਲੀ ਦੇ ਟਿਕਰੀ ਬਾਰਡਰ ਉਤੇ ਟਰੱਕ ਹੇਠਾਂ ਕੁਚਲ ਕੇ ਮਾਨਸਾ ਦੀਆਂ ਤਿੰਨ ਸੰਘਰਸ਼ਕਾਰੀ ਔਰਤਾਂ ਸ਼ਹੀਦ ਕੀਤੀਆਂ ਹਨ। ਉਨ੍ਹਾਂ ਦੇ ਸੋਗ ਵਜੋਂ ਮੋਰਚੇ ਵਿਚ ਪਹੁੰਚੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੇ ਦੋ ਮਿੰਟ ਖੜੇ ਹੋ ਕੇ ਮੌਨ ਵਰਤ ਰੱਖ ਕੇ ਦੁੱਖ ਪ੍ਰਗਟ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵੱਲੋਂ ਸੰਘਰਸ਼ਕਾਰੀ ਔਰਤਾਂ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਟਰੱਕ ਚਾਲਕ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਬਠਿੰਡਾ ਵਿਖੇ ਮਿੰਨੀ ਸੈਕਟਰੀਏਟ ਦਫ਼ਤਰ ਦੇ ਘਿਰਾਓ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਲਹਿਰਾਗਾਗਾ ਬਲਾਕ ਤੋਂ ਕਿਸਾਨਾਂਮਜ਼ਦੂਰਾਂ ਦੀ ਬੱਸ ਭਰਕੇ ਭੇਜੀ ਗਈ। ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਜਗਦੀਪ ਸਿੰਘ ਲਹਿਲ ਖੁਰਦ, ਹਰਸੇਵਕ ਸਿੰਘ ਲਹਿਲ ਖੁਰਦ, ਜੈਦੀਪ ਸਿੰਘ ਲਹਿਲ ਖੁਰਦ, ਮੱਖਣ ਸਿੰਘ ਪਾਪੜਾ, ਨਿੱਕਾ ਸਿੰਘ ਸੰਗਤੀਵਾਲਾ, ਕੁਲਦੀਪ ਸਿੰਘ ਰਾਮਗੜ੍ਹ, ਬਿੰਦਰ ਸਿੰਘ ਖੋਖਰ, ਹਰਪ੍ਰੀਤ ਸਿੰਘ, ਪ੍ਰੀਤਮ ਸਿੰਘ ਲਹਿਲ ਕਲਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਕਰਮਜੀਤ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ, ਬੰਤ ਕੌਰ ਘੋੜੇਨਾਵ ਤੇ ਬਲਜੀਤ ਕੌਰ ਲਹਿਲ ਕਲਾ ਤੇ ਹੋਰ ਹਾਜ਼ਰ ਸਨ।