ਰਮੇਸ਼ ਭਾਰਦਵਾਜ
ਲਹਿਰਾਗਾਗਾ, 14 ਦਸੰਬਰ
ਇਥੇ ਲਹਿਲ ਖੁਰਦ ਪਿੰਡ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਲਈ 438 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਮੋਰਚਾ 15 ਦਸੰਬਰ ਨੂੰ ਜਿੱਤ ਦੇ ਜਸ਼ਨਾਂ ਨਾਲ ਸਮਾਪਤ ਹੋਵੇਗਾ। ਇਸ ਮੌਕੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ, ਸੂਬਾ ਸਿੰਘ ਸੰਗਤਪੁਰਾ ਮੀਤ ਪ੍ਰਧਾਨ ਬਲਾਕ ਲਹਿਰਾਗਾਗਾ ਦੇ ਆਗੂਆਂ ਨੇ ਦੱਸਿਆ ਕਿ 15 ਦਸੰਬਰ ਨੂੰ ਮੂਣਕ ਅਤੇ ਲਹਿਰਾਗਾਗਾ ਬਲਾਕ ਵਲੋਂ 20-25 ਹਜ਼ਾਰ ਦਾ ਇਕੱਠ ਕਰਕੇ ਸਮਾਪਤੀ ਕੀਤੀ ਜਾਵੇਗੀ। ਵੱਡੇ ਇਕੱਠ ਲਈ ਲੰਗਰਾਂ ਦਾ ਖਾਸ ਪ੍ਰਬੰਧ ਕੀਤਾ ਜਾਵੇਗਾ। ਤਕਰੀਬਨ 60 ਤੋਂ 70 ਪਿੰਡਾਂ ਵਿਚੋਂ ਹਰ ਵਰਗ ਦੇ ਕਿਰਤੀ ਸ਼ਮੂਲੀਅਤ ਕਰਨਗੇ। ਧਰਨੇ ਨੂੰ ਬਹਾਦਰ ਸਿੰਘ ਭੁਟਾਲ ਖੁਰਦ, ਕਰਨੈਲ ਸਿੰਘ ਗਨੋਟਾ, ਦਰਸ਼ਨ ਸਿੰਘ ਚੰਗਾਲੀਵਾਲਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਹਰਸੇਵਕ ਸਿੰਘ ਲਹਿਲ ਖੁਰਦ, ਜਗਦੀਪ ਸਿੰਘ ਲਹਿਲ ਖੁਰਦ, ਜੈਦੀਪ ਸਿੰਘ ਲਹਿਲ ਖੁਰਦ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ,ਛੋਟਾ ਸਿੰਘ ਘੋੜੇਨਬ , ਬਬਲੀ ਘੋੜੇਨਬ, ਬਲਕਾਰ ਸਿੰਘ ਬਖੋਰਾ, ਹਰਪ੍ਰੀਤ ਸਿੰਘ ਲਹਿਲ ਕਲਾਂ ,ਪ੍ਰੀਤਮ ਸਿੰਘ ਲਹਿਲ ਕਲਾਂ, ਜਗਸੀਰ ਸਿੰਘ ਖੰਡੇਬਾਦ,ਮਹਿਲਾ ਵਿੰਗ ਦੀ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ, ਜਸਵਿੰਦਰ ਕੌਰ ਗਾਗਾ, ਮਨਜੀਤ ਸਿੰਘ ਸੰਗਤੀਵਾਲਾ, ਕਰਮਜੀਤ ਕੌਰ ਰਾਏਧਰਾਣਾ, ਬਲਜੀਤ ਕੌਰ ਲਹਿਲ ਕਲਾਂ ਨੇ ਸੰਬੋਧਨ ਕੀਤਾ।
ਧੂਰੀ (ਹਰਦੀਪ ਸਿੰਘ ਸੋਢੀ): ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਹਰਪਾਲ ਸਿੰਘ ਪੇਧਨੀ ਕਲਾ ਦੀ ਅਗਵਾਈ ਹੇਠ 438ਵੇੀ ਦਿਨ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿਸਾਨੀ ਅੰਦੋਲਨ 15 ਦਸੰਬਰ ਨੂੰ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਸਮਾਪਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਦਾ ਲਈ ਯਾਦ ਰੱਖਿਆ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਸੁੱਖਜੀਤ ਸਿੰਘ ਲੱਡਾ , ਰਾਮ ਸਿੰਘ , ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ,ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਪੇਧਨੀ ਤੇ ਹੋਰ ਕਿਸਾਨ ਹਾਜ਼ਰ ਸਨ।