ਰਮੇਸ਼ ਭਾਰਦਵਾਜ
ਲਹਿਰਾਗਾਗਾ, 27 ਅਕਤੂਬਰ
ਇਥੇ 390 ਦਿਨਾਂ ਤੋਂ ਲਗਾਤਾਰ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰਾਗਾਗਾ ਦੇ ਰਿਲਾਇੰਸ ਪੰਪ ਉੱਤੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਲਹਿਰਾਗਾਗਾ ਬਲਾਕ ਦੇ ਆਗੂਆਂ ਨੇ ਐਲਾਨ ਕੀਤਾ ਕਿ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫਸਲ ਦੇ ਮੁਆਵਜ਼ਾ ਦੇਣ ਤੋਂ ਕਾਂਗਰਸ ਸਰਕਾਰ ਭੱਜ ਨਹੀਂ ਸਕਦੀ। ਉਸ ਨੂੰ ਹਰ ਹੀਲੇ ਮੁਆਵਜ਼ਾ ਦੇਣਾ ਹੀ ਪਵੇਗਾ। ਇਸ ਧਰਨੇ ਨੂੰ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਮਾਸਟਰ ਗੁਰਚਰਨ ਸਿੰਘ ਖੋਖਰ, ਲੀਲਾ ਸਿੰਘ ਚੋਟੀਆਂ,ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਪ੍ਰੀਤਮ ਸਿੰਘ ਲਹਿਲ ਕਲਾ,ਮਹਿਲਾ ਵਿੰਗ ਦੀ ਬਲਾਕ ਪਰਧਾਨ ਕਰਮਜੀਤ ਕੌਰ ਭੁਟਾਲ ਕਲਾ, ਬਲਜੀਤ ਕੌਰ ਲਹਿਲ ਕਲਾ ਮਜ਼ਦੂਰ ਆਗੂ ਨੇ ਵੀ ਸੰਬੋਧਨ ਕੀਤਾ।