ਰਮੇਸ਼ ਭਾਰਦਵਾਜ
ਲਹਿਰਾਗਾਗਾ, 2 ਮਾਰਚ
ਅੱਜ ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਸਟੇਡੀਅਮ ਵਿਖੇ ਬਲਾਕ ਦੀਆਂ ਪਿੰਡ ਇਕਾਈਆਂ ਦੀ ਮੀਟਿੰਗ ਹੋਈ। ਇਸ ਵਿਚ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਭਾਖੜਾ ਡੈਮ ਤੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਵਿਰੋਧ ਵਜੋਂ 5 ਮਾਰਚ ਨੂੰ ਸੰਗਰੂਰ ਵਿਖੇ ਰੱਖੇ ਜ਼਼ਿਲ੍ਹਾ ਪੱਧਰੀ ਰੋਸ ਮਾਰਚ ਅਤੇ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣ ਲਈ ਸੁਨਾਮ ਵਿਖੇ ਕੀਤੇ ਜਾ ਰਹੇ ਔਰਤਾਂ ਦੇ ਇਕੱਠ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।