ਰਮੇਸ਼ ਭਾਰਦਵਾਜ
ਲਹਿਰਾਗਾਗਾ, 16 ਅਪਰੈਲ
ਪੰਜਾਬ ਡਿਪੂ ਹੋਲਡਰ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਆਪਣੇ ਸਾਥੀਆਂ ਨਾਲ ਪੰਜਾਬ ਦੇ ਖੁਰਾਕ ਅਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਰਾਹੀਂ ਡਿਪੂ ਹੋਲਡਰਾਂ ਦੀਆਂ ਮੰਗਾਂ ਮੁਸ਼ਕਲਾਂ ਸਬੰਧੀ ਵੀ ਜਾਣੂ ਕਰਵਾਇਆ। ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਸੰਭੂ ਗੋਇਲ ਲਹਿਰਾਗਾਗਾ ਤੇ ਸੂਬਾਈ ਪ੍ਰਧਾਨ ਨੇ ਪੰਜਾਬ ਸਰਕਾਰ ਦੇ ਧਿਆਨ ’ਚ ਲਿਆਂਦਾ ਕਿ ਪੰਜਾਬ ਦੇ 25000 ਡਿਪੂ ਹੋਲਡਰਾਂ ਨੇ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ ਪਰ ਨਿਗੂਣੇ ਕਮਿਸ਼ਨ ਅਤੇ ਪੀਐੱਮ ਸਕੀਮ ਦੀ ਵੰਡੀ ਕਣਕ ਦਾ ਕਮਿਸ਼ਨ ਅਜੇ ਤੱਕ ਨਾ ਮਿਲਣ ਕਾਰਨ ਡਿਪੂ ਹੋਲਡਰਾਂ ਦੇ ਚੁੱਲ੍ਹੇ ਠੰਢੇ ਪੈ ਗਏ ਹਨ। ਮੰਤਰੀ ਨੇ ਜਥੇਬੰਦੀ ਨੂੰ 19 ਅਪਰੈਲ ਚੰਡੀਗੜ੍ਹ ਵਿਖੇ ਪਹੁੰਚ ਕੇ ਆਪਣੀਆਂ ਮੰਗਾਂ ਮੁਸ਼ਕਲਾਂ ਦੱਸਣ ਲਈ ਕਿਹਾ ਹੈ।