ਰਮੇਸ ਭਾਰਦਵਾਜ
ਲਹਿਰਾਗਾਗਾ, 23 ਜੁਲਾਈ
ਇਥੋਂ ਨੇੜਲੇ ਪਿੰਡ ਫਲੇੜਾ ਵਿੱਚ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਸਕੇ ਭਰਾ 28 ਸਾਲਾ ਵਿਕੀ ਸ਼ਰਮਾ ਅਤੇ 23 ਸਾਲਾ ਬੱਲਾ ਰਾਮ ਪੁੱਤਰ ਮਿੱਠੂ ਰਾਮ ਅਪਣੇ ਘਰ ਵਿੱਚ ਕੰਮ ਕਰ ਰਹੇ ਸਨ। ਇਸ ਦੌਰਾਨ ਦੋਵੇਂ ਭਰਾਵਾਂ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੁੱਖ ਪ੍ਰਗਟ ਕੀਤਾ ਗਿਆ।