ਪੱਤਰ ਪ੍ਰੇਰਕ
ਭਵਾਨੀਗੜ੍ਹ, 17 ਜੁਲਾਈ
ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ, ਸੰਗਰੂਰ ਦੇ ਪ੍ਰਧਾਨ ਜਸਮੇਲ ਸਿੰਘ, ਸੁਵਿਧਾ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਵਿਨੋਦ ਸਿੰਗਲਾ, ਸਤਵਿੰਦਰ ਸਿੰਘ, ਵਿਸ਼ਾਲਦੀਪ, ਨਿਰਮਲ ਸਿੰਘ, ਸ਼ਮਿੰਦਰ ਸਿੰਘ, ਬਲਵੀਰ ਸਿੰਘ ਅਤੇ ਕਰਮਜੀਤ ਕੌਰ ’ਤੇ ਅਧਾਰਿਤ ਇੱਕ ਵਫ਼ਦ ਵੱਲੋਂ ਅੱਜ ਇੱਥੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮੰਗ ਪੱਤਰ ਦਿੱਤਾ ਗਿਆ।
ਆਗੂਆਂ ਨੇ ਕਿਹਾ ਕਿ ਸੂਬੇ ਦੇ ਸੁਵਿਧਾ ਕੇਂਦਰਾਂ ਦੇ ਕਰਮਚਾਰੀ ਪਿਛਲੇ 10-12 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਸੀ, ਪਰ ਅਕਾਲੀ-ਭਾਜਪਾ ਸਰਕਾਰ ਨੇ ਸਾਲ 2016 ਵਿੱਚ ਇਨ੍ਹਾਂ ਨੂੰ ਬੰਦ ਕਰਕੇ ਸੇਵਾ ਕੇਂਦਰਾਂ ਦੀ ਸ਼ੁਰੂਆਤ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਸੁਵਿਧਾ ਕਰਮਚਾਰੀ ਗੁਰਬਤ ਦੀ ਜ਼ਿੰਦਗੀ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਜਿ਼ਆਦਾਤਰ ਸੁਵਿਧਾ ਕਰਮਚਾਰੀ ਹੁਣ ਓਵਰਏਜ਼ ਹੋ ਚੁੱਕੇ ਹਨ ਅਤੇ ਕਿਸੇ ਹੋਰ ਅਸਾਮੀ ਲਈ ਅਪਲਾਈ ਵੀ ਨਹੀਂ ਕਰ ਸਕਦੇ। ਕੈੈਬਨਿਟ ਸਿੰਗਲਾ ਨੇ ਸੁਵਿਧਾ ਕਰਮਚਾਰੀਆਂ ਨੂੰ ਐਡਜੈਸਟ ਕਰਾਉਣ ਸਬੰਧੀ ਆਉਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਮਸਲਾ ਹੱਲ ਕਰਵਾਉਣ ਦਾ ਭਰੋੋਸਾ ਦਿੱਤਾ।