ਪੱਤਰ ਪ੍ਰੇਰਕ
ਲਹਿਰਾਗਾਗਾ, 13 ਜੁਲਾਈ
ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮਗਨਰੇਗਾ ਮੁਲਾਜ਼ਮਾਂ ਵੱਲੋਂ ਰੈਗੂਲਰ ਦੀ ਮੰਗ ਨੂੰ ਲੈ ਕੇ ਬਲਾਕ ਪੱਧਰੀ ਅਣਮਿੱਥੇ ਸਮੇਂ ਲਈ ਹੜਤਾਲ ਪੰਜਵੇਂ ਦਿਨ ’ਚ ਦਾਖਲ ਹੋ ਗਈ। ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਿੱਚ ਨਰੇਗਾ ਪ੍ਰਧਾਨ ਗੁਰਮੀਤ ਸਿੰਘ ਬਲਾਕ ਪ੍ਰਧਾਨ ਨੇ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਸਰਕਾਰ ਨੇ ਪੇਂਡੂ ਵਿਕਾਸ ਲਈ ਇੱਕ ਆਨਾ ਨਹੀਂ ਖਰਚਿਆਂ ਪਰ ਪਿੰਡਾਂ ਦਾ ਸਮੁੱਚਾ ਵਿਕਾਸ ਮਗਨਰੇਗਾ ਤਹਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਠੇਕਾ ਮੁਲਾਜ਼ਮਾਂ ਲਈ ਬਣਾਈ ਜਾ ਰਹੀ ਪਾਲਿਸੀ ’ਚ ਕੇਂਦਰੀ ਸਕੀਮਾਂ ਦੇ ਮੁਲਾਜ਼ਮਾਂ ਨੂੰ ਬਾਹਰ ਰੱਖਣ ਦਾ ਖਰੜਾ ਤਿਆਰ ਕਰਕੇ ਮਨਰੇੇਗਾ ਮੁਲਾਜ਼ਮਾਂ ਨਾਲ ਵਿਸ਼ਵਾਸ਼ਘਾਤ ਕੀਤਾ।
ਪਾਤੜਾਂ (ਪੱਤਰ ਪ੍ਰੇਰਕ): ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਠੇਕਾ ਨੀਤੀ ਤਹਿਤ ਕੰਮ ਕਰਦੇ ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਮਗਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਨਾਅਰੇਬਾਜ਼ੀ ਕਰਦਿਆਂ ਤੁਰੰਤ ਰੈਗੂਲਰ ਕਰਨ ਦੀ ਮੰਗ ਕੀਤੀ ਹੈ।