ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 31 ਜੁਲਾਈ
ਮਹਾਂਵੀਰ ਇੰਟਰਨੈਸ਼ਨਲ ਮਾਲੇਰਕੋਟਲਾ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਫਰੰਟਲਾਈਨ ’ਤੇ ਕੰਮ ਕਰਨ ਵਾਲੇ ਪੱਤਰਕਾਰਾਂ ਤੇ ਪੁਲੀਸ ਕਰਮੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਕੇਸਰ ਸਿੰਘ ਭੁੱਲਰਾਂ ਨੇ ਕਰੋਨਾ ਦੌਰਾਨ ਪੱਤਰਕਾਰਾਂ ਤੇ ਪੁਲੀਸ ਕਰਮੀਆਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕੀਤਾ। ਸੰਸਥਾ ਦੇ ਪ੍ਰਧਾਨ ਡਾ. ਪ੍ਰਦੀਪ ਓਸਵਾਲ ਨੇ ਸੰਸਥਾਂ ਵੱਲੋਂ ਸਮਾਜ ਸੇਵਾ ਦੇ ਖੇਤਰ ‘ਚ ਪਾਏ ਜਾ ਰਹੇ ਯੋਗਦਾਨ ਬਾਰੇ ਦੱਸਿਆ। ਮੁੱਖ ਮਹਿਮਾਨ ਐੱਸ.ਪੀ. ਮਨਜੀਤ ਸਿੰਘ ਬਰਾੜ ਨੇ ਭਾਈਚਾਰਕ ਸਾਝ ਨੂੰ ਮਜ਼ਬੂਤ ਕਰਨ ਮਨੁੱਖਤਾ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੱਤਰਕਾਰਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਇਥੋਂ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਹਾਂਪੱਖੀ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਸ੍ਰੀ ਬਰਾੜ ਨੇ ਕਰੋਨਾ ਯੋਧਿਆਂ ਵਜੋਂ ਫਰੰਟਲਾਈਨ ‘ਤੇ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਸਮੁੱਚੇ ਪੱਤਰਕਾਰਾਂ ਅਤੇ ਪੁਲੀਸ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੈਪੀ ਜੈਨ, ਜੀਵਨ ਸਿੰਗਲਾ, ਮੋਹਨ ਸ਼ਿਆਮ, ਸ਼ਿਵਮ ਮਟਕਨ, ਵਿਕਰਾਂਤ ਗਰਗ ਆਦਿ ਵੀ ਮੌਜੂਦ ਸਨ।