ਪੱਤਰ ਪ੍ਰੇਰਕ
ਭਵਾਨੀਗੜ੍ਹ, 13 ਮਾਰਚ
ਇੱਥੋਂ ਨੇੜਲੇ ਪਿੰਡ ਪੰਨਵਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੀ ਅਗਵਾਈ ਹੇਠ ਮੇਜਰ ਲੀਗ ਕਬੱਡੀ ਕੱਪ ਕਰਵਾਇਆ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਮੁੱਖ ਮਹਿਮਾਨ, ਜ਼ਿਲ੍ਹਾ ਕਾਂਗਰਸ ਪ੍ਰਧਾਨ ਦਲਵੀਰ ਸਿੰਘ ਗੋਲਡੀ, ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਸੁਰਿੰਦਰਪਾਲ ਸਿੰਘ ਸਿਬੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੀਬੀ ਰਜਿੰਦਰ ਕੌਰ ਭੱਠਲ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਂ ਖੇਡ ਕਬੱਡੀ ਸਮੇਤ ਖੇਡਾਂ ਜਿੱਥੇ ਸਰੀਰਕ ਤੌਰ ’ਤੇ ਮਜ਼ਬੂਤ ਰਹਿਣ ਲਈ ਜ਼ਰੂਰੀ ਹਨ। ਕਬੱਡੀ ਕੱਪ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਸ਼ਾਹਕੋਟ ਲਾਇਨ ਨੂੰ 2.50 ਲੱਖ ਰੁਪਏ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਗੁਰਦਾਸਪੁਰ ਲਾਇਨ ਨੂੰ 2 ਲੱਖ ਰੁਪਏ ਇਨਾਮ ਦਿੱਤੇ ਗਏ। ਇਸ ਮੌਕੇ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਉਘੇ ਕਬੱਡੀ ਖਿਡਾਰੀ ਗੱਜਣ ਡੇਰਾ ਬਾਬਾ ਨਾਨਕ ਨੂੰ ਸਕਾਰਪੀਓ ਗੱਡੀ, ਕਬੱਡੀ ਕੋਚ ਜੱਗਾ ਜੰਡੀਆਂ ਨੂੰ 855 ਟਰੈਕਟਰ, ਗੁਰਪ੍ਰੀਤ ਜੰਗੀਆਣਾ ਤੇ ਜੱਗਾ ਮੱਲੀਆਂ ਨੂੰ ਬੁਲੇਟ ਮੋਟਰਸਾਈਕਲ ਅਤੇ ਖੁਸ਼ੀ ਦੁੱਗਾਂ ਨੂੰ 1:25 ਲੱਖ ਰੁਪਏ, ਬੈਸਟ ਰੇਡਰ ਭੂਰੀ ਹਰਿਆਣਾ ਅਤੇ ਬੈਸਟ ਜਾਫੀ ਬਿੱਲਾ ਨੂੰ ਸਪਲੈਂਡਰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਕੁਲਜੀਤ ਪੰਨਵਾਂ ਸਰਪੰਚ ਨੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ।