ਲਹਿਰਾਗਾਗਾ:
ਹਾਰਦਿਕ ਮਿੱਤਲ ਪੁੱਤਰ ਪ੍ਰਦੀਪ ਕੁਮਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੂਬਾ ਪੱਧਰ ’ਤੇ ਵੇਟ ਲਿਫਟਿੰਗ ਵਿੱਚੋਂ ਤੀਜਾ ਸਥਾਨ ਹਾਸਲ ਕਰਨ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸਡੀ ਸੀਨੀਅਰ ਸੈਕੰਡਰੀ ਸਕੂਲ ਲਹਿਰਾਗਾਗਾ ਵਿੱਚ ਅਧਿਆਪਕਾ ਕਾਂਤਾ ਗੋਇਲ, ਵਾਈਸ ਪ੍ਰਧਾਨ ਅਸ਼ੋਕ ਕੁਮਾਰ, ਚੇਅਰਮੈਨ ਜੀਵਨ ਕੁਮਾਰ ਰੱਬੜ ਮੌਜੂਦ ਸਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨਕਾਂਤਾ ਗੋਇਲ, ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਵਾਈਸ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ