ਰਮੇਸ਼ ਭਾਰਦਵਾਜ
ਲਹਿਰਾਗਾਗਾ ,6 ਜੂਨ
ਨੇੜਲੇ ਪਿੰਡ ਹਰਿਆਊ ’ਚ ਨਿੱਜੀ ਮੈਡੀਕਲ ਪ੍ਰੈਕਟੀਸ਼ਨਰ ਰਾਜਿੰਦਰ ਸਿੰਘ (40) ਵਾਸੀ ਹਾਕਮ ਵਾਲਾ (ਬੋਹਾ) ਹਾਲ ਆਬਾਦ ਹਰਿਆਊ ਨੇ ਇੱਕ ਔਰਤ ਸਣੇ ਤਿੰਨ ਵਿਅਕਤੀਆਂ ਤੋਂ ਕਥਿਤ ਤੌਰ ’ਤੇ ਤੰਗ ਹੋ ਕੇ ਖੁਦਕੁਸ਼ੀ ਕਰ ਲਈ।
ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁੱਖਾ ਸਿੰਘ ਹੁੰਦਲ ਨੇ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਦੇ ਬਿਆਨ ’ਤੇ ਮਨਜੀਤ ਕੌਰ ਪਤਨੀ ਉਗਰ ਲੱਖਾ ਸਿੰਘ, ਗੁਰੂ ਘਰ ਦੇ ਗ੍ਰੰਥੀ ਪਰੇਮ ਸਿੰਘ ਅਤੇ ਸਾਬਕਾ ਸਰਪੰਚ ਰੂਪ ਸਿੰਘ ਵਾਸੀਆਨ ਹਰਿਆਊ ਖਿਲਾਫ ਧਾਰਾ 306, 34ਆਈਪੀਸੀ ਅਧੀਨ ਕੇਸ ਦਰਜ ਕਰਕੇ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਨੇ ਪੁਲੀਸ ਨੂੰ ਦਿਤੇ ਬਿਆਨ ’ਚ ਕਿਹਾ ਕਿ ਉਸ ਦਾ ਪਤੀ, ਮਨਜੀਤ ਕੌਰ ਵੱਲੋਂ ਉਨ੍ਹਾਂ ਦੇ ਪੈਸੇ ਨਾ ਮੋੜਨ, ਗ੍ਰੰਥੀ ਪਰੇਮ ਸਿੰਘ ਅਤੇ ਸਾਬਕਾ ਸਰਪੰਚ ਰੂਪ ਸਿੰਘ ਵੱਲੋਂ ਉਸ ਨੂੰ ਗੁਰਦੁਆਰੇ ਜਾਣ ਤੋਂ ਰੋਕਣ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ।