ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 20 ਅਕਤੂਬਰ
ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਮਾਲੇਰਕੋਟਲਾ ਵਿੱਚ ਹੋਈ, ਜਿਸ ਵਿੱਚ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਸਮੂਹ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਾਜੇਸ਼ ਰਿਖੀ ਨੇ ਦੱਸਿਆ ਕਿ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ’ਤੇ ਚਰਚਾ ਹੋਈ ਅਤੇ ਸਿਵਲ ਸਰਜਨ ਦਫ਼ਤਰ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਕੰਮਾਂ ਬਾਰੇ ਵਿਚਾਰ ਕੀਤਾ ਗਿਆ। ਆਗੂਆਂ ਨੇ ਮੀਟਿੰਗ ਵਿੱਚ ਕਿਹਾ ਕਿ ਯੂਨੀਅਨ ਹਮੇਸ਼ਾ ਸਿਹਤ ਮੁਲਾਜ਼ਮਾਂ ਦੇ ਹਿੱਤਾਂ ਤੇ ਮੰਗਾਂ ਲਈ ਹਮੇਸ਼ਾ ਹੀ ਡਟ ਕੇ ਪਹਿਰਾ ਦਿੰਦੀ ਆਈ ਹੈ ਅਤੇ ਹੁਣ ਵੀ ਮੁਲਾਜ਼ਮਾਂ ਦੇ ਕੰਮਾਂ ਤੇ ਮੰਗਾਂ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ। ਇੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਕੰਮਾਂ ਲਈ ਜਲਦੀ ਹੀ ਸਿਵਲ ਸਰਜਨ ਮਾਲੇਰਕੋਟਲਾ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਸੂਬਾਈ ਆਗੂ ਕਰਮਦੀਨ ਮਾਲੇਰਕੋਟਲਾ, ਮਨਦੀਪ ਸਿੰਘ ਕੰਗਣਵਾਲ, ਬਲਵਿੰਦਰ ਸਿੰਘ ਅਮਰਗੜ੍ਹ, ਮੁਹੰਮਦ ਅਲੀ ਅਮਰਗੜ੍ਹ. ਬੂਟਾ ਖ਼ਾਨ, ਮੁਨੱਵਰ ਜਹਾਂ ਮਾਲੇਰਕੋਟਲਾ, ਸੁਖਵਿੰਦਰ ਸਿੰਘ ਮਾਲੇਰਕੋਟਲਾ, ਬੱਬਲਪ੍ਰੀਤ ਕੌਰ ਅਤੇ ਮਲਕੀਤ ਸਿੰਘ ਹਾਜ਼ਰ ਸਨ।