ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਮਈ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਇੱਥੇ ਬੀਡੀਪੀਓ ਦਫ਼ਤਰ ਵਿੱਚ ਬਲਾਕ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਪੀਲ ਕੀਤੀ ਕਿ ਸਰਪੰਚ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ। ਇਸ ਲਈ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਿੰਡਾਂ ਦੇ ਵਿਕਾਸ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਭ ਸਰਪੰਚਾਂ ਨੂੰ ਪੂਰਾ ਸਹਿਯੋਗ ਮਿਲੇਗਾ ਅਤੇ ਵਿਕਾਸ ਕਾਰਜਾਂ ਲਈ ਵੱਧ ਤੋਂ ਵੱਧ ਫੰਡ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਸਰਪੰਚਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ।
ਇਸ ਮੌਕੇ ਬੀਡੀਪੀਓ ਮਨਜੀਤ ਸਿੰਘ, ਸਰਪੰਚ ਗੁਰਮੇਲ ਸਿੰਘ ਘਰਾਚੋਂ, ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਤੂਰ, ਗੁਰਪ੍ਰੀਤ ਨਦਾਮਪੁਰ, ਅੰਮ੍ਰਿਤਪਾਲ ਸਿੰਘ ਰਾਮਗੜ੍ਹ ਆਦਿ ਹਾਜ਼ਰ ਸਨ।