ਰਮੇਸ਼ ਭਾਰਦਵਾਜ
ਲਹਿਰਾਗਾਗਾ, 23 ਅਪਰੈਲ
ਵਿਧਾਨ ਸਭਾ ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਆਪਣੇ ਦਫਤਰ ਵਿੱਚ ਪੰਜ ਘੰਟੇ ਲੋਕ ਦਰਬਾਰ ਲਾ ਕੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੌਕੇ ’ਤੇ ਹੀ ਮੋਬਾਈਲ ’ਤੇ ਗੱਲ ਕਰ ਕੇ ਮਸਲੇ ਹੱਲ ਕਰਵਾਏ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਹਲਕੇ ਦੇ ਲੋਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਹਰ ਇਕ ਦੀ ਮੁਸ਼ਕਲ ਦਾ ਹੱਲ ਕੀਤਾ ਜਾਵੇਗਾ।
ਵਿਧਾਇਕ ਗੋਇਲ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਲਈ ਦਿਨ-ਰਾਤ ਇਕ ਕਰ ਦੇਣਗੇ ਅਤੇ ਲਹਿਰਾਗਾਗਾ ਹਲਕੇ ਨੂੰ ਪੰਜਾਬ ਵਿੱਚੋਂ ਪਹਿਲੇ ਨੰਬਰ ’ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਲਹਿਰਾ ਹਲਕੇ ’ਚ ਵੱਡੇ ਵਿਕਾਸ ਪ੍ਰਾਜੈਕਟਾਂ ’ਤੇ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸਮੁੱਚੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਈ ਜਥੇਬੰਦੀਆਂ ਨੇ ਆਪਣੇ ਮੰਗ ਪੱਤਰ ਦੇ ਕੇ ਮਸਲਾ ਹੱਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਜੀਵਨ ਰੱਬੜ, ‘ਆਪ’ ਦੇ ਸੀਨੀਅਰ ਆਗੂ ਦੀਪਕ ਜੈਨ, ਡਾ. ਸ਼ੀਸ਼ ਪਾਲ ਆਨੰਦ ਤੇ ਪੀਏ ਆਰਕੇ ਗੁਪਤਾ ਵੀ ਹਾਜ਼ਰ ਸਨ।