ਖੇਤਰੀ ਪ੍ਰਤੀਨਿਧ
ਧੂਰੀ, 8 ਸਤੰਬਰ
ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਪਰਿਵਾਰਕ ਮੈਂਬਰ ਹਨੀ ਤੂਰ ਨੇ ਦੱਸਿਆ ਕਿ ਵਿਧਾਇਕ ਗੋਲਡੀ ਕਰੋਨਾ ਤੋਂ ਉਭਰ ਚੁੱਕੇ ਹਨ, ਉਹ ਛੇਤੀ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਆਪਣੇ ਘਰ ਅੰਦਰ ਹੀ ਇਕਾਂਤਵਾਸ ਸਨ । ਸ੍ਰੀ ਤੂਰ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹੋਣ ਮਗਰੋਂ ਜਲਦ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕੰਮਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਰੋਜ਼ਾਨਾ ਦੇ ਕੰਮ ਕਰਨ ਦੀ ਆਗਿਆ ਦੇ ਦਿੱਤੀ ਹੈ, ਜਿਸ ਮਗਰੋਂ ਉਹ ਅੱਜ ਤੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਸ਼ਹਿਰ ਅੰਦਰ ਨਗਰ ਕੌਂਸਲ ਵਾਲੇ ਪਾਰਕ ਦੀ ਸਫ਼ਾਈ ਕਰਵਾਉਣ ਤੋਂ ਇਲਾਵਾ ਸ਼ਹਿਰ ਦੇ ਹੋਰ ਵਿਕਾਸ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਵਿਧਾਇਕ ਗੋਲਡੀ ਵੱਲੋਂ ਸ਼ੁਰੂ ਕੀਤੀ ‘ਮੇਰਾ ਹਲਕਾ ਮੇਰਾ ਪਰਿਵਾਰ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਮੁਹਿੰਮ ਤਹਿਤ ਵਿਧਾਇਕ ਦੀ ਟੀਮ ਨੂੰ ਲੋਕਾਂ ਦੇ ਨੇੜੇ ਹੋਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਦਾ ਮੌਕਾ ਮਿਲਿਆ ਸੀ।