ਹਰਦੀਪ ਸਿੰਘ ਸੋਢੀ
ਧੂਰੀ, 17 ਅਗਸਤ
ਇਥੋਂ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਅੰਦਰ ਹੁਣ ਤੱਕ ਹੋ ਚੁੱਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਆਪਣੇ ਦਫ਼ਤਰ ਵਿੱਚ ਰੋਜ਼ਾਨਾ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਫੌਰੀ ਹੱਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੋਲਡੀ ਨੇ ਕਿਹਾ ਕਿ ਸ਼ਹਿਰ ਤੇ ਪਿੰਡਾਂ ਦੇ ਲੋਕ ਆਪਣੇ ਕੰਮਾਂ ਤੇ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਉਨ੍ਹਾਂ ਨੂੰ ਦਫ਼ਤਰ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਨੂੰ ਆਧਾਰ ਬਣਾ ਕੇ ਲੜੀਆਂ ਜਾਣਗੀਆਂ। ਉਨ੍ਹਾਂ ਪੰਜਾਬ ਅੰਦਰ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ। ਇਸ ਮੌਕੇ ਹਨੀ ਤੂਰ, ਮੁਨੀਸ਼ ਕੁਮਾਰ ਗਰਗ, ਇੰਦਰਜੀਤ ਸਿੰਘ ਮਰਾਹੜ, ਕੋਮਲ ਵਿਦੇਸ਼ਾਂ, ਕੁਨਾਲ ਗਰਗ, ਹੋਰ ਵਰਕਰ ਹਾਜ਼ਰ ਸਨ।