ਪੱਤਰ ਪ੍ਰੇਰਕ
ਲਹਿਰਾਗਾਗਾ, 19 ਅਕਤੂਬਰ
ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਡੀਪੀਓ ਦਫਤਰ ਵਿੱਚ 34 ਆਂਗਣਵਾੜੀ ਹੈਲਪਰਾਂ/ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਵਿਧਾਇਕ ਗੋਇਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹੈ ਕਿ ਆਮ ਗਰੀਬ ਘਰਾਂ ਦੇ ਬੇਰੁਜ਼ਗਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ, ਸੱਤਾ ਦੇ ਪਹਿਲੇ ਡੇਢ ਸਾਲ ਵਿੱਚ ਹੀ ਮਾਨ ਸਰਕਾਰ ਨੇ ਸੂਬੇ ਅੰਦਰ 37 ਹਜ਼ਾਰ ਨੌਕਰੀਆਂ ਦੇ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰਦਿਆਂ ਜਿੱਥੇ ਸੂਬੇ ਅੰਦਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਉੱਥੇ ਹੀ ਸਕੂਲ ਆਫ ਐਮੀਨੈਂਸ ਖੋਲ੍ਹ ਕੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਿਆ ਹੈ। ਇਸ ਮੌਕੇ ਓਐਸਡੀ ਰਾਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਸੀਡੀਪੀਓ ਸੁਖਜਿੰਦਰ ਕੌਰ ਲਹਿਰਾ, ਸੀਡੀਪੀਓ ਮਨਪ੍ਰੀਤ ਸਿੰਘ ਮੂਨਕ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਮਾਰਕੀਟ ਕਮੇਟੀ ਮੂਨਕ ਦੇ ਚੇਅਰਮੈਨ ਮਹਿੰਦਰ ਸਿੰਘ ਕੁਦਨੀ, ਪਾਰਟੀ ਦੇ ਬਲਾਕ ਪ੍ਰਧਾਨ ਗੁਰੀ ਚਹਿਲ ਆਦਿ ਹਾਜ਼ਰ ਸਨ।