ਪੱਤਰ ਪ੍ਰੇਰਕ
ਭਵਾਨੀਗੜ੍ਹ, 11 ਸਤੰਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 13 ਸਤੰਬਰ ਨੂੰ ਨਿਊ ਮੋਤੀ ਬਾਗ ਪੈਲੇਸ ਪਟਿਆਲਾ ਦੇ ਘਿਰਾਓ ਦੇ ਸੱਦੇ ਦੀ ਤਿਆਰੀ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਮੂਨਕ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਆਲੋਅਰਖ, ਲੱਡੀ, ਘਾਬਦਾਂ, ਨਾਗਰੀ, ਕਾਲਾਝਾੜ ਵਿੱਚ ਖੇਤ ਮਜ਼ਦੂਰ ਮਰਦ ਔਰਤਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਮਜ਼ਦੂਰ ਆਗੂ ਹਰਭਗਵਾਨ ਮੂਨਕ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਭੁੱਲ ਚੁੱਕੀ ਹੈ। ਇਸ ਮੌਕੇ ਪਿੰਡ ਕਾਲਾਝਾੜ ਵਿੱਚ ਮਜ਼ਦੂਰਾਂ ਦੀ ਕਮੇਟੀ ਦਾ ਗਠਨ ਕੀਤਾ।
ਉਗਰਾਹਾਂ ਜਥੇਬੰਦੀ ਵੱਲੋਂ ਘਿਰਾਓ ਨੂੰ ਸਮਰਥਨ
ਦਿੜਬਾ ਮੰਡੀ (ਪੱਤਰ ਪ੍ਰੇਰਕ): ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜਬਾ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ। ਮੀਟਿੰਗ ਵਿੱਚ ਕਿਸਾਨਾਂ ਅਤੇ ਦਿੜਬਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਸ਼ਾਦੀਹਰੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਪੂਰੇ ਕਰਵਾਉਣ ਲਈ 13 ਸਤੰਬਰ ਨੂੰ 7 ਮਜ਼ਦੂਰ ਜਥੇਬੰਦੀਆਂ ਵੱਲੋਂ ਨਿਊ ਮੋਤੀ ਬਾਗ ਪੈਲੇਸ ਪਟਿਆਲਾ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘਿਰਾਓ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ।