ਧੂਰੀ: ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨਰਿੰਦਰ ਸਿੰਘ ਕਾਲਾਬੂਲਾ ਨੇ ਅੱਜ ਹਲਕੇ ਦੇ ਪਿੰਡਾਂ ਮੂਲੋਵਾਲ, ਧੰਦੀਵਾਲ, ਅਲਾਲ, ਰੰਗੀਆ ਪੇਧਨੀ ਬੁਗਰਾ, ਹਸਨਪੁਰ, ਕੱਕੜਵਾਲ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਅੰਦਰ ਬੇਰੁਜ਼ਗਾਰੀ, ਨਸ਼ਿਆਂ, ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਨਾਲ-ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ (ਅ) ਹਰ ਚੋਣ ਠੋਸ ਮੁੱਦਿਆਂ ’ਤੇ ਲੜਦਾ ਆ ਰਿਹਾ। ਕਾਲਬੂਲਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ’ਤੇ ਦਸਤਖਤ ਨਾ ਕਰਕੇ ਸਿੱਖ ਕੌਮ ਨਾਲ ਧੋਖਾ ਕੀਤਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। -ਖੇਤਰੀ ਪ੍ਰਤੀਨਿਧ