ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਅਗਸਤ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100 ਦਿਨਾਂ ਵਿੱਚ ਹਲਕਿਆਂ ਦੀ ਯਾਤਰਾ ਦਾ ਪੰਜਾਬ ਦੇ ਲੋਕਾਂ ’ਤੇ ਕੋਈ ਅਸਰ ਨਹੀਂ ਪਵੇਗਾ ਸੂਬੇ ਦੇ ਲੋਕ ਹੁਣ ਸੁਖਬੀਰ ਬਾਦਲ ਦੀਆਂ ਗੱਲਾ ਵਿੱਚ ਨਹੀਂ ਆਉਣਗੇ। ਪੰਜਾਬ ਦੇ ਲੋਕ ਹੁਣ ‘ਆਪ’ ਸਰਕਾਰ ਬਣਾਉਣ ਦਾ ਪੱਕਾ ਮਨ ਬਣਾ ਚੁੱਕੇ ਹਨ। ਅੱਜ ਇੱਥੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਰੜੇ ਹੱਥੀ ਲੈਂਦੇ ਹੋਏ ਸ੍ਰੀ ਚੀਮਾ ਨੇ ਕਿਹਾ ਕਿ ਸਿੱਧੂ ਨੇ ਕੈਬਨਿਟ ਮੰਤਰੀ ਸੀ ਉਦੋਂ ਕੋਈ ਕੰਮ ਨਹੀਂ ਕੀਤਾ ਹੁਣ ਪ੍ਰਧਾਨ ਬਣ ਕੇ ਵੀ ਇਸ ਤੋਂ ਕੋਈ ਆਸ ਨਾ ਰੱਖਣ ਉਹ ਸਿਰਫ਼ ਐਕਟਰਾਂ ਵਾਂਗ ਲੋਕਾਂ ਨੂੰ ਕੁਝ ਸਮੇਂ ਲਈ ਭਰਮਾ ਸਕਦੇ ਹਨ ਪਰ ਲੋਕਾਂ ਦੀ ਜ਼ਿੰਦਗੀ ਸੁਧਾਰਨ ਲਈ ਕੋਈ ਉਪਰਾਲੇ ਨਹੀਂ ਕਰ ਸਕਣਗੇ। ਸ੍ਰੀ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ 2017 ’ਚ ਕੀਤੇ ਸਨ, ਉਨ੍ਹਾਂ ’ਚੋ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।