ਧੂਰੀ: ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਸੂਬਾ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ, ਧੂਰੀ ਦੀ ਚੌਥੀ ਸ਼੍ਰੇਣੀ ਦੀ ਵਿਦਿਆਰਥਣ ਨਵਕਿਰਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਨੇ ਇਸ ਪ੍ਰਾਪਤੀ ਤੇ ਬੱਚਿਆਂ, ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਪ੍ਰਤਿਭਾ ਨਿਖਾਰਨ ਵਿੱਚ ਸਹਾਈ ਹੁੰਦੇ ਹਨ। ਪ੍ਰਾਇਮਰੀ ਬਲਾਕ ਦੇ ਮੁਖੀ ਰਾਜਿੰਦਰ ਪਾਲ ਕੌਰ ਨੇ ਨਵਕਿਰਨ ਕੌਰ ਦਾ ਸਕੂਲ ਵਿੱਚ ਸਨਮਾਨ ਵੀ ਕੀਤਾ। -ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ