ਪੱਤਰ ਪ੍ਰੇਰਕ
ਸੰਗਰੂਰ, 3 ਜੁਲਾਈ
ਸੂਬੇ ਦੇ ਸਮੁੱਚੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ (ਪਸਸਫ) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਮੁੱਖ ਸਲਾਹਕਾਰ ਵੇਦ ਪ੍ਰਕਾਸ਼ ਸ਼ਰਮਾਂ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਸਾਂਝੇ ਤੌਰ ’ਤੇ ਕਿਹਾ ਕਿ ਜਥੇਬੰਦੀ ਵੱਲੋਂ ਜ਼ਿਲ੍ਹਾ ਪਰਿਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਰੂਰਲ ਫ਼ਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਰੰਭ ਕੀਤੇ ਲਗਤਾਰ ਸੰਘਰਸ਼ ਦਾ ਸਮਰਥਨ ਕੀਤਾ ਜਾਂਦਾ ਹੈ ਅਤੇ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਜਥੇਬੰਦੀ ਦੇ ਆਗੂਆਂ ਕਰਮਜੀਤ ਬੀਹਲਾ, ਰਾਮਜੀਦਾਸ ਚੌਹਾਨ, ਦਰਸ਼ਣ ਬੇਲੂਮਾਜਰਾ, ਸੁਖਵਿੰਦਰ ਸਿੰਘ ਚਾਹਲ ਅਤੇ ਇੰਦਰਜੀਤ ਵਿਰਦੀ ਨੇ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਡਾਕਟਰਾਂ ਨੂੰ ਪੱਕਾ ਤਾਂ ਕਰ ਦਿੱਤਾ ਗਿਆ ਹੈ ਪਰ 15 ਸਾਲਾਂ ਤੋਂ ਸੇਵਾ ਨਿਭਾ ਰਹੇ ਫ਼ਾਰਮੈਂਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਬਾਰੇ ਕੁੱਝ ਨਹੀਂ ਸੋਚਿਆ ਹੈ।