ਮੁਕੰਦ ਸਿੰਘ ਚੀਮਾ
ਸੰਦੌੜ, 16 ਅਪਰੈਲ
ਇਥੇ ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿੱਚ ਸੱਤ ਦਿਨਾ ਐੱਨਐੱਸਐੱਸ ਕੈਂਪ ਦੀ ਸਮਾਪਤੀ ਮੌਕੇ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ- ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਉਨ੍ਹਾਂ ਦੀ ਪਤਨੀ ਬੀਬੀ ਫਰਿਆਲ ਰਹਿਮਾਨ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ। ਵਾਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਸਿੱਖਿਆ ਇੱਕ ਅਜਿਹੀ ਵਸਤੂ ਹੈ, ਜਿਸਨੂੰ ਕੋਈ ਚੋਰੀ ਨਹੀਂ ਕਰ ਸਕਦਾ ਅਤੇ ਵਿਦਿਆ ਹਾਸਲ ਕਰਨ ਵਾਲਾ ਵਿਅਕਤੀ ਜ਼ਿੰਦਗੀ ਦੇ ਹਰ ਮੁਕਾਮ ’ਤੇ ਤਰੱਕੀ ਕਰਦਾ ਹੈ। ਡਾ. ਜਮੀਲ-ਉਰ-ਰਹਿਮਾਨ ਨੇ ਵਾਲੰਟੀਅਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਜਰਨਲ ਸਕੱਤਰ ਚੌਧਰੀ ਸੁਰਿੰਦਰ ਸਿੰਘ ਸੰਦੌੜ, ਕਰਮਜੀਤ ਸਿੰਘ ਜਨਾਬ ਫਰਵਾਲੀ, ਸੁਖਵਿੰਦਰ ਸਿੰਘ, ਡਾ. ਕਰਮਜੀਤ ਕੌਰ, ਡਾ. ਕਰਮਜੀਤ ਸਿੰਘ, ਪ੍ਰੋ. ਬਚਿੱਤਰ ਸਿੰਘ ਆਦਿ ਹਾਜ਼ਰ ਸਨ।