ਸੰਗਰੂਰ: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਵਿਨਰਜੀਤ ਗੋਲਡੀ ਨੇ ਕਿਹਾ ਕਿ ਹਲਕੇ ਵਿਚ ਉਨ੍ਹਾਂ ਦੀ ਸਥਿਤੀ ਮਜ਼ਬੂਤ ਹੋ ਚੁੱਕੀ ਹੈ। ਇਸ ਕਾਰਨ ਵਿਰੋਧੀ ਬੌਖਲਾਹਟ ਵਿਚ ਆ ਕੇ ਗੁਮਰਾਹਕੁਨ ਪ੍ਰਚਾਰ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਭਾਜਪਾ, ਕਾਂਗਰਸ ਅਤੇ ‘ਆਪ’ ਤੋਂ ਵੱਡੀ ਗਿਣਤੀ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ| ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿਘ ਸੰਘਰੇੜੀ, ਇੰਦਰਪਾਲ ਸਿੰਘ ਸਬਿੀਆ, ਚਮਨਦੀਪ ਸਿੰਘ ਮਿਲਖੀ ਆਦਿ ਹਾਜ਼ਰ ਸਨ| -ਪੱਤਰ ਪ੍ਰੇਰਕ