ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸੀਟੂ ਦੀ ਇੱਕ ਮੀਟਿੰਗ ਜਿਲ੍ਹਾ ਸਕੱਤਰ ਇੰਦਰਪਾਲ ਪੁੰਨਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਦਰਪਾਲ ਪੁੰਨਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਵੱਲੋਂ 44 ਕਿਰਤ ਕਾਨੂੰਨ ਤੋੜ ਕੇ ਬਣਾਏ ਗਏ 4 ਲੇਬਰ ਕੋਡ ਲਾਗੂ ਕੀਤੇ ਜਾ ਰਹੇ ਹਨ, ਜਿਸ ਨਾਲ ਦੇਸ਼ ਦੇ ਮਿਹਨਤਕਸ਼ ਮਜ਼ਦੂਰ ਜਮਾਤ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਸੀਟੂ ਵਲੋਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਪੂਰੇ ਦੇਸ਼ ਅੰਦਰ ਕਿਰਤੀ ਲੋਕਾਂ ਨੂੰ ਲਾਮਬੰਦ ਕਰਕੇ ਕੇਂਦਰ ਦੇ ਇਸ ਮਜ਼ਦੂਰ ਵਿਰੋਧੀ ਫ਼ੈਸਲੇ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ।