ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਜਨਵਰੀ
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨ ਸੰਘਰਸ਼ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਤੇ ਕਿਸਾਨ ਬੀਬੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਅਤੇ ਲੋਕਾਂ ਨੂੰ 26 ਜਨਵਰੀ ਦੀ ਦਿੱਲੀ ਟਰੈਕਟਰ ਰੈਲੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨਾ ਲਗਾਤਾਰ ਜਾਰੀ ਹੈ।ਅੱਜ ਨੇੜਲੇ ਪਿੰਡ ਬਡਰੁੱਖਾਂ ਵਿਖੇ ਕਿਸਾਨ ਬੀਬੀਆਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ। ਇਸ ਤੋਂ ਇਲਾਵਾ ਭਾਜਪਾ ਆਗੂ ਦੇ ਘਰ ਅੱਗੇ ਅਤੇ ਖੇੜੀ ਸਮੇਤ ਹੋਰ ਪਿੰਡਾਂ ਵਿਚ ਵੀ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ। ਪ੍ਰਦਰਸ਼ਨਾਂ ਦੌਰਾਨ ਕਿਸਾਨ ਆਗੂਆਂ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਨਛੱਤਰ ਸਿੰਘ ਬਡਰੁੱਖਾਂ, ਗੁਰਦੀਪ ਸਿੰਘ ਕੰਮੋਮਾਜਰਾ ਨੇ ਸੰਬੋਧਨ ਕੀਤਾ।ਪਿੰਡ ਬਡਰੁੱਖਾਂ ’ਚ ਕਿਸਾਨ ਬੀਬੀਆਂ ਗੁਰਮੇਲ ਕੌਰ, ਅਮਰਜੀਤ ਕੌਰ, ਬਿਮਲ ਕੌਰ, ਚਰਨਜੀਤ ਕੌਰ ਆਦਿ ਨੇ ਸਰਕਾਰ ਨੂੰ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਵਿਰੁੱਧ ਤਾੜਨਾ ਕੀਤੀ। ਇਸ ਮੌਕੇ ਜਸਵੀਰ ਕੌਰ, ਮਲਕੀਤ ਕੌਰ, ਅਮਰਜੀਤ ਕੌਰ, ਮਹਿੰਦਰ ਕੌਰ, ਲਾਭ ਕੌਰ, ਗੁਰਮੀਤ ਕੌਰ, ਤੇਜ਼ ਕੌਰ, ਜਸਵਿੰਦਰ ਕੌਰ, ਕਰਨੈਲ ਕੌਰ ਆਦਿ ਸ਼ਾਮਲ ਸਨ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲੱਗਦੇ ਰਿਲਾਇੰਸ ਦੇ ਪੈਟਰੋਲ ਪੰਪ ਤੇ ਧਰਨਾ 111 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ, ਬਹਾਦਰ ਸਿੰਘ ਭੁਟਾਲ ਖੁਰਦ, ਕਾਰਜਕਾਰੀ ਪ੍ਰਧਾਨ ਰਾਮਾ ਢੀਂਡਸਾ, ਜਸ਼ਨਦੀਪ ਕੌਰ ਪਸ਼ੌਰ, ਗੁਰਮੇਲ ਕੌਰ, ਅਮਨਦੀਪ ਕੌਰ ਭੁਟਾਲ ਕਲਾ,ਜਮੇਰ ਕੌਰ, ਬਲਜੀਤ ਕੌਰ ਲਹਿਲ ਕਲਾਂ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।
ਦੇਵੀਗੜ੍ਹ, (ਮੁਖ਼ਤਿਆਰ ਨੌਗਾਵਾਂ): ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਬਲਾਕ ਭੁਨਰਹੇੜੀ ਦੇ ਸਮੂੰਹ ਮੁਲਾਜ਼ਮ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ ਹੋਏ।ਇਸ ਮੌਕੇ ਬਲਾਕ ਭੁਨਰਹੇੜੀ ਦਫਤਰ ਦੇ ਸੁਪਰਡੰਟ ਗੁਰਦੇਵ ਸਿੰਘ ਢਿੱਲੋਂ, ਹਰਲਾਲ ਸਿੰਘ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ, ਸਤਵਿੰਦਰ ਸਿੰਘ ਕੰਗ ਪ੍ਰਧਾਨ ਗ੍ਰਾਮ ਸੇਵਕ ਯੂਨੀਅਨ ਪੰਜਾਬ, ਗੁਰਮੀਤ ਸਿੰਘ ਪੰਚਾਇਤ ਅਫਸਰ, ਹਰਜੀਤ ਗਿਰ ਤੇ ਸੁਰਿੰਦਰਪਾਲ ਸਿੰਘ ਗ੍ਰਾਮ ਸੇਵਕ, ਗੁਰਮੇਲ ਸਿੰਘ ਪੰਚਾਇਤ ਸਕੱਤਰ, ਰਣਬੀਰ ਸਿੰਘ ਪੰਚਾਇਤ ਸਕੱਤਰ, ਸ਼ੇਰ ਸਿੰਘ ਪੰਚਾਇਤ ਸਕੱਤਰ, ਸਤਪਾਲ ਸਿੰਘ ਤੇ ਗੁਰਤੇਜ ਸਿੰਘ ਪੰਚਾਇਤ ਸਕੱਤਰ ਅਤੇ ਹੋਰ ਮੁਲਾਜ਼ਮ ਸ਼ਾਮਲ ਸਨ।