ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਜੁਲਾਈ
ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਨੇ ਹੁਣ ਸਕੂਲ ਪੱਧਰ ’ਤੇ ਊਰਜਾ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸੂਬਾ ਪੱਧਰੀ ਪਹਿਲ ਕੀਤੀ ਹੈ। ਇਸੇ ਲੜੀ ਤਹਿਤ ਸਥਾਨਕ ਸਾਧੂ ਆਸ਼ਰਮ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਕੁਇਜ਼ ਕਰਵਾ ਕੇ ਸਕੂਲੀ ਬੱਚਿਆਂ ਨੂੰ ਊਰਜਾ ਬਚਾਓ ਪ੍ਰਤੀ ਜਾਗਰੂਕ ਕੀਤਾ। ਕੁਇਜ਼ ਮੁਕਾਬਲੇ ਵਿੱਚ 60 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਦਾ ਵਿਸ਼ਾ ਊਰਜਾ ਦੀ ਸੰਭਾਲ ’ਤੇ ਆਧਾਰਿਤ ਸੀ। ਮੁਕਾਬਲੇ ਵਿੱਚ ਡਿੰਪਲ ਨੇ ਪਹਿਲਾ, ਪਰਮਿੰਦਰ ਸਿੰਘ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਜਦੋਂ ਕਿ ਬਾਕੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਪ੍ਰਬੰਧਕੀ ਪੱਖ ਤੋਂ ਮਾਹਿਰ ਬੁਲਾਰਾ ਪ੍ਰੀਤੀ ਗੁਪਤਾ ਨੇ ਵਿਦਿਆਰਥੀਆਂ ਨੂੰ ਊਰਜਾ ਬਚਾਓ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਅਤੇ ਸਰਵਹਿੱਤਕਾਰ ਸਕੂਲ ਦੇ ਵਿਭਾਗ ਮੁਖੀ ਅੱਛਵਿੰਦਰ ਦੇਵ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂਆਂ ਦਾ ਸਨਮਾਨ ਕੀਤਾ।