ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਨਵੰਬਰ
ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਖੇਤ ਵਿੱਚ ਹੀ ਸਾਂਭਣ ਦੀ ਮੁਹਿੰਮ ਤਹਿਤ ਪਿੰਡ ਚੱਠੇ ਸੇਖਵਾਂ ਵਿਚ ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਦੇ ਖੇਤ ਵਿਖੇ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਪ੍ਰਦਰਸ਼ਨੀ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕਰਕੇ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਬਾਰੇ ਜਾਣਕਾਰੀ ਦਿੱਤੀ ਹਈ। ਖੇਤੀ ਮਾਹਿਰਾਂ ਡਾ. ਮਨਦੀਪ ਸਿੰਘ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਦੱਸਿਆ ਕਿ ਅਮਨਦੀਪ ਸਿੰਘ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਦੀ ਪ੍ਰੇਰਣਾ ਸਦਕਾ ਅਤੇ ਤਕਨੀਕੀ ਸਹਾਇਤਾ ਨਾਲ ਆਪਣੀ ਸਾਰੀ ਕਣਕ ਤੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ ਨਾਲ ਸਾਂਭਿਆ ਜਾ ਰਿਹਾ ਹੈ।