ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੁੱਧ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਾਲੀਆਂ ਪੱਟੀਆਂ ਬਣ ਕੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਰਦਿਆਂ ਜਥੇਬੰਦੀ ਨੇ ਸਰਕਾਰ ਉੱਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣੌਗਲਿਆ ਕਰਨ ਦਾ ਦੋਸ਼ ਲਾਇਆ। ਕੁਲਦੀਪ ਸਿੰਘ ਬਾਹੀਆ ਨੇ ਕਿਹਾ ਕਿ 4 ਅਤੇ 5 ਅਕਤੂਬਰ ਨੂੰ ਸੂਬਾ ਭਰ ਦੇ ਸਰਕਾਰੀ ਕਾਲਜਾਂ ‘ਚ ਦੋ ਦਿਨ ਕਾਲੀਆਂ ਪੱਟੀਆਂ ਬਣ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇ ਮਸਲਾ ਹੱਲ ਨਾ ਹੋਇਆ ਤਾਂ 6 ਅਕਤੂਬਰ ਨੂੰ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੇ ਸੱਦੇ ’ਤੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।