ਪੱਤਰ ਪ੍ਰੇਰਕ
ਸੰਗਰੂਰ, 10 ਮਈ
ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਤੇ ਸੀਨੀਅਰ ਮੈਡੀਕਲ ਅਫਸਰ ਪੀਐੱਚਸੀ ਫ਼ਤਿਹਗੜ੍ਹ ਪੰਜਗਰਾਈਆਂ ਡਾ. ਗੀਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਦਾਣਾ ਮੰਡੀ ਕੁਠਾਲਾ ਵਿੱਚ ਕੋਵਿਡ ਜਾਗਰੂਕਤਾ ਦੇ ਨਾਲ ਲੋਕਾਂ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਤ ਕੀਤਾ ਗਿਆ | ਬਲਾਕ ਐਜ਼ੂਕੇਟਰ ਸੋਨਦੀਪ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਖਿਲਾਫ ਚੱਲ ਰਹੀ ਮੁਹਿੰਮ ਨੂੰ ਸਫਲ ਬਨਾਉਣ ਲਈ ਵੈਕਸੀਨੇਸ਼ਨ ਜਰੂਰ ਕਰਵਾਉਣ| ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਵੈਕਸ਼ੀਨੇਸ਼ਨ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਦੂਰ ਰਹਿ ਕੇ ਵੈਕਸੀਨ ਲਗਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਸਦਕਾ ਹੁਣ ਲੋਕ ਆਪਣੇ ਆਪ ਵੱਡੀ ਪੱਧਰ ’ਤੇ ਆ ਕੇ ਵੈਕਸੀਨ ਲਗਵਾ ਰਹੇ ਹਨ | ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ, ਸੰਤੁਲਿਤ ਭੋਜਨ ਖਾਣਾ, ਵੱਧ ਪਾਣੀ ਪੀਣਾ ਤੇ ਖੁੱਲ੍ਹੀਆਂ ਥਾਵਾਂ ’ਤੇ ਨਾ ਥੁੱਕੋ ਆਦਿ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਮਾਸਕ ਵੀ ਵੰਡੇ |