ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 27 ਸਤੰਬਰ
ਇਥੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਅਹਿਮਦਗੜ੍ਹ ਦੀ ਟੀਮ ਵੱਲੋਂ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਅਤੇ ਖੇਤੀ ਖ਼ਰਚੇ ਘਟਾਉਣ ਦੇ ਮੰਤਵ ਨਾਲ ਪਿੰਡ ਭੂਦਨ, ਅਜ਼ੀਮਾਬਾਦ ਫਲੌਂਡ ਖੁਰਦ ਆਦਿ ਪਿੰਡਾਂ ’ਚ ਕਿਸਾਨ ਜਾਗਰੂਕਤਾ ਕੈਪ ਲਗਾਏ ਗਏ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਕੁਲਬੀਰ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਪੀ.ਏ.ਯੂ ਵੱਲੋਂ ਸਿਫ਼ਾਰਸ਼ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਚੌਪਰ, ਮਲਚਰ, ਉਲਟਾਵੇ ਹਲ ਆਦਿ ਵਰਤਦੇ ਹੋਏ ਖੇਤਾਂ ਵਿੱਚ ਹੀ ਸੰਭਾਲਣ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਾਲੀ ਖੇਤ ਵਿਚ ਮਿਲਾਉਣ ਨਾਲ ਜਿੱਥੇ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਉੱਥੇ ਹੀ ਲੰਮੇ ਸਮੇਂ ਵਿਚ ਰਸਾਇਣਕ ਖਾਦਾਂ ਅਤੇ ਖੇਤੀ ਜ਼ਹਿਰਾਂ ’ਤੇ ਨਿਰਭਰਤਾ ਵੀ ਘਟਦੀ ਹੈ।ਮੁਹੰਮਦ ਜਮੀਲ ਬੀ.ਟੀ.ਐਮ. ਨੇ ਕਿਸਾਨਾਂ ਨੂੰ ਪਰਾਲੀ ਅਤੇ ਨਾੜ ਨੂੰ ਜਲਾ ਕੇ ਨਸ਼ਟ ਕਰਨ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਣਕਾਰੀ ਦਿੱਤੀ। ਪਿੰਡ ਫਲੌਂਡ ਖੁਰਦ ਵਿੱਚ ਮੱਕੀ ਅਤੇ ਝੋਨੇ ਦੀ ਫ਼ਸਲ ਦਾ ਨਿਰੀਖ਼ਣ ਵੀ ਕੀਤਾ ਗਿਆ।